ਸਾਂਝੀਆਂ ਦਾਖਲਾ ਪ੍ਰੀਖਿਆਵਾਂ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ ਕਾਰਨ ਲੱਖਾਂ ਨੌਜਵਾਨ ਨਿਰਾਸ਼

ਪਰਮੇਸ਼ਰ ਸਿੰਘ ਬੇਰਕਲਾਂ

ਲੁਧਿਆਣਾ, 20 ਅਗਸਤ: ਦੇਸ਼ ਵਿਚ ਇੰਜੀਨੀਅਰਿੰਗ ਅਤੇ ਮੈਡੀਕਲ ਕੋਰਸਾਂ ਲਈ ਕੌਮੀ ਪੱਧਰ ‘ਤੇ ਕਰਵਾਈਆਂ ਜਾਣ ਵਾਲ਼ੀਆਂ ਸਾਂਝੀਆਂ ਦਾਖਲਾ ਪ੍ਰੀਖਿਆਵਾਂ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਨਾਲ਼ ਰਾਹਤ ਦੀ ਆਸ ਲਾਈ ਬੈਠੇ ਲੱਖਾਂ ਵਿਦਿਆਰਥੀਆਂ ਦੇ ਚਿਹਰੇ ਲਟਕ ਗਏ ਹਨ।

ਆਲਮੀ ਮਹਾਂਮਾਰੀ ਕਾਰਨ ਦੇਸ਼ ਦੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਹੋਣ ਕਾਰਨ ਇਹ ਵਿਦਆਰਥੀ ਦਾਖਲਾ ਪ੍ਰੀਖਿਆਵਾਂ ਤੋਂ ਛੋਟ ਦੀ ਆਸ ਲਾਈ ਬੈਠੇ ਸਨ ਪਰ ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਤਾਮਿਲਨਾਡੂ ਵਿਚ ਤਾਂ ਇਕ ਵਿਦਿਆਰਥਣ ਨੇ ਖੁਦਕਸ਼ੀ ਹੀ ਕਰ ਲਈ ਹੈ। 

Be the first to comment

Leave a Reply

Your email address will not be published.


*